ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਪਲਟੀ

ਮਲੋਟ, 18 ਫਰਵਰੀ (ਪਾਟਿਲ) - ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਆ ਰਹੀ ਪੰਜਾਬ ਰੋਡਵੇਜ਼ ਦੀ ਇਕ ਬੱਸ ਪਲਟ ਜਾਣ ਦਾ ਸਮਾਚਾਰ ਹੈ। ਬੱਸ ਵਿਚ ਸਵਾਰ ਕਈ ਜ਼ਖ਼ਮੀਆਂ ਨੂੰ ਮਲੋਟ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਰੱਖਿਆ ਗਿਆ ਹੈ ਅਤੇ ਕੁਝ ਜ਼ਖ਼ਮੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਲਈ ਲਿਜਾਇਆ ਗਿਆ ਹੈ। ਵਰਨਯੋਗ ਹੈ ਕਿ ਅੱਜ ਕੋਟਕਪੂਰਾ ਫ਼ਰੀਦਕੋਟ ਨੇੜੇ ਵੀ ਇਕ ਬੱਸ ਸੇਮ ਨਾਲੇ ਵਿਚ ਡਿੱਗ ਪਈ ਸੀ ।