

ਨਵੀਂ ਦਿੱਲੀ, 18 ਫ਼ਰਵਰੀ - ਇੰਗਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਅੱਜ ਆਪਣੀ ਪਤਨੀ ਅਕਸ਼ਤਾ ਮੂਰਤੀ ਅਤੇ ਧੀਆਂ ਕ੍ਰਿਸ਼ਨਾ ਅਤੇ ਅਨੁਸ਼ਕਾ ਨਾਲ ਸੰਸਦ ਭਵਨ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੁਧਾ ਮੂਰਤੀ ਵੀ ਸਨ। ਲੋਕ ਸਭਾ ਦੇ ਸਕੱਤਰ ਜਨਰਲ ਉਤਪਲ ਕੁਮਾਰ ਸਿੰਘ ਨੇ ਸੁਨਕ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਵਾਗਤ ਕੀਤਾ।