
ਪੇਸ਼ਾਵਰ , 18 ਫਰਵਰੀ - ਚੈਂਪੀਅਨਜ਼ ਟਰਾਫੀ ਤੋਂ ਇਕ ਦਿਨ ਪਹਿਲਾਂ ਪਾਕਿਸਤਾਨ ਵਿਚ ਇਕ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਅਣਪਛਾਤੇ ਬੰਦੂਕਧਾਰੀਆਂ ਨੇ ਨੀਮ ਫੌਜੀ ਬਲਾਂ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ ਵਿਚ ਚਾਰ ਸੈਨਿਕਾਂ ਦੀ ਜਾਨ ਚਲੀ ਗਈ ਹੈ। ਪੰਜ ਹੋਰ ਜ਼ਖਮੀ ਹਨ। ਅੱਤਵਾਦੀਆਂ ਨੇ ਇਹ ਹਮਲਾ ਪਾਕਿਸਤਾਨ ਦੇ ਹਿੰਸਾ ਪ੍ਰਭਾਵਿਤ ਜ਼ਿਲ੍ਹੇ ਕੁਰਮ ਵਿਚ ਕੀਤਾ ਹੈ। ਪਿਛਲੇ ਸਾਲ ਕੁਰਮ ਵਿਚ ਸ਼ੀਆ ਅਤੇ ਸੁੰਨੀ ਭਾਈਚਾਰਿਆਂ ਵਿਚਕਾਰ ਹਿੰਸਾ ਭੜਕ ਗਈ ਸੀ।