
ਕਰਨਾਲ (ਹਰਿਆਣਾ), 18 ਫਰਵਰੀ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿਚ ਕਈ ਕਾਂਗਰਸੀ ਆਗੂ ਭਾਜਪਾ ਵਿਚ ਸ਼ਾਮਿਲ ਹੋਏ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ, " ਤ੍ਰਿਲੋਚਨ ਸਿੰਘ, ਕਾਂਗਰਸ ਦੇ ਬਹੁਤ ਵੱਡੇ ਨੇਤਾ ਅਤੇ ਕਰਨਾਲ ਤੋਂ ਲਗਾਤਾਰ ਵਿਧਾਨ ਸਭਾ ਚੋਣਾਂ ਵੀ ਲੜ ਚੁੱਕੇ ਹਨ, ਅੱਜ ਆਪਣੀ ਪੂਰੀ ਟੀਮ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਮੈਂ ਤ੍ਰਿਲੋਚਨ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਭਾਜਪਾ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਾ ਹਾਂ। ਤ੍ਰਿਲੋਚਨ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਪ੍ਰਧਾਨ ਮੰਤਰੀ ਮੋਦੀ ਦੇ ਵਿਜ਼ਨ ਦੇ ਨਾਲ ਹੈ, ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ।"