ਐਡਵੋਕੇਟ ਧਾਮੀ ਨੂੰ ਮਨਾਉਣ ਉਨ੍ਹਾਂ ਦੇ ਘਰ ਪਹੁੰਚਿਆ ਅਕਾਲੀ ਦਲ ਦਾ ਵਫ਼ਦ

ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ) - ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਐਸ.ਜੀ.ਪੀ.ਸੀ. ਦੀ ਪ੍ਰਧਾਨਗੀ ਤੋਂ ਅਸਤੀਫੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਐਡਵੋਕੇਟ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਕੁਲਵੰਤ ਸਿੰਘ ਮੰਨਣ, ਵਰਿੰਦਰ ਸਿੰਘ ਬਾਜਵਾ, ਜਤਿੰਦਰ ਸਿੰਘ ਲਾਲੀ ਬਾਜਵਾ ਤੇ ਜਨਮੇਜਾ ਸਿੰਘ ਸੇਖੋਂ ਹਰਜਿੰਦਰ ਸਿੰਘ ਧਾਮੀ ਦੇ ਘਰ ਪਹੁੰਚੇ ਹਨ।