ਸੂਬਾ ਸਰਕਾਰ ਨੇ ਮੇਰੀ ਪਾਰਟੀ ਦੇ ਲੋਕਾਂ ਨਾਲ ਕੀਤੀ ਧੱਕੇਸ਼ਾਹੀ- ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 19 ਫਰਵਰੀ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮੇਰੀ ਪਾਰਟੀ ਦੇ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਹੈ। ਉਹ ਦਿੱਲੀ ਚੋਣਾਂ ਅਤੇ ਕਪੂਰਥਲਾ ਹਾਊਸ ’ਤੇ ਹੋਈ ਕਾਰਵਾਈ ਤੋਂ ਬਾਅਦ ਗੁੱਸੇ ਵਿਚ ਹਨ। ਮੇਰੇ ਪਰਿਵਾਰ ਨੂੰ ਪ੍ਰੇਸ਼ਾਨ ਕੀਤਾ ਗਿਆ ਅਤੇ ਮੇਰੀ ਪਾਰਟੀ ਦੇ ਲੋਕਾਂ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ। ਉਨ੍ਹਾਂ ਨੇ ਐਸਸੀ/ਐਸਟੀ ਦੇ ਮਾਮਲੇ ਦਰਜ ਕੀਤੇ ਅਤੇ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਤੱਕ ਪਹੁੰਚਣ ਅਤੇ ਉਨ੍ਹਾਂ ਨੂੰ ਮਿਲਣ ਲਈ ਸਮਾਂ ਲੈਣ ਦੀ ਕੋਸ਼ਿਸ਼ ਕਰ ਰਿਹਾ ਹਾਂ ਤੇ ਹੁਣ, ਮੈਂ ਉਨ੍ਹਾਂ ਨਾਲ ਗੱਲ ਕਰਨ ਲਈ ਮੁੱਖ ਮੰਤਰੀ ਨਿਵਾਸ ਜਾ ਰਿਹਾ ਹਾਂ।