ਮੋਦੀ ਸਰਕਾਰ ਆਫ਼ਤ ਪ੍ਰਭਾਵਿਤ ਲੋਕਾਂ ਦੇ ਸਮਰਥਨ ਵਿਚ ਚੱਟਾਨ ਵਾਂਗ ਖੜ੍ਹੀ- ਅਮਿਤ ਸ਼ਾਹ

ਨਵੀਂ ਦਿੱਲੀ, 19 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਮੋਦੀ ਸਰਕਾਰ ਆਫ਼ਤ ਪ੍ਰਭਾਵਿਤ ਲੋਕਾਂ ਦੇ ਸਮਰਥਨ ਵਿਚ ਚੱਟਾਨ ਵਾਂਗ ਖੜ੍ਹੀ ਹੈ। ਅੱਜ, ਗ੍ਰਹਿ ਮੰਤਰਾਲੇ ਨੇ ਐਨ.ਡੀ.ਆਰ. ਫੰਡ ਤਹਿਤ ਆਂਧਰਾ ਪ੍ਰਦੇਸ਼, ਨਾਗਾਲੈਂਡ, ਓਡੀਸ਼ਾ, ਤੇਲੰਗਾਨਾ ਅਤੇ ਤ੍ਰਿਪੁਰਾ ਨੂੰ 1554.99 ਕਰੋੜ ਰੁਪਏ ਦੀ ਵਾਧੂ ਕੇਂਦਰੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਇਹ ਕੇਂਦਰ ਵਲੋਂ ਐਸ.ਡੀ.ਆਰ. ਫੰਡ ਤਹਿਤ 27 ਰਾਜਾਂ ਨੂੰ ਜਾਰੀ ਕੀਤੇ ਗਏ 18,322.80 ਕਰੋੜ ਰੁਪਏ ਤੋਂ ਇਲਾਵਾ ਹੈ।