ਸੀ.ਆਈ.ਅੰਮ੍ਰਿਤਸਰ ਨੇ 10 ਕਿੱਲੋ ਹੈਰੋਇਨ ਸਮੇਤ ਇਕ ਕੀਤਾ ਕਾਬੂ

ਚੰਡੀਗੜ੍ਹ, 19 ਫਰਵਰੀ- ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੁਫ਼ੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ ਵਿਚ, ਸੀ.ਆਈ. ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਮਾਹਲ ਤੋਂ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਪਾਸੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿਚ ਸੀ, ਜੋ ਅੱਗੇ ਵੰਡ ਲਈ ਅਟਾਰੀ ਸੈਕਟਰ ਵਿਚ ਡਰੋਨ ਰਾਹੀਂ ਹੈਰੋਇਨ ਭੇਜਦਾ ਸੀ। ਐਨ.ਡੀ.ਪੀ.ਐਸ. ਐਕਟ ਤਹਿਤ ਇਕ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।