ਭਾਜਪਾ ਸੰਸਦੀ ਦਲ ਦੀ ਮੀਟਿੰਗ ਖ਼ਤਮ

ਨਵੀਂ ਦਿੱਲੀ, 19 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ। ਦਿੱਲੀ ਲਈ ਨਿਗਰਾਨਾਂ ਦੇ ਨਾਵਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਦਿੱਲੀ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਇਸ ਗੱਲ ਤੋਂ ਅੱਜ ਪਰਦਾ ਉੱਠ ਜਾਵੇਗਾ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਅੱਜ ਸ਼ਾਮ 7 ਵਜੇ ਬੁਲਾਈ ਗਈ ਹੈ। ਦਿੱਲੀ ਲਈ ਰਵੀ ਸ਼ੰਕਰ ਪ੍ਰਸਾਦ ਅਤੇ ਓ.ਪੀ. ਧਨਖੜ ਦੇ ਨਾਮ ਨਿਗਰਾਨਾਂ ਵਜੋਂ ਸ਼ਾਮਿਲ ਕੀਤੇ ਗਏ ਹਨ।