7 ਮੈਂਬਰੀ ਕਮੇਟੀ ਦੇ ਮੈਂਬਰ ਬੀਬੀ ਸਤਵੰਤ ਕੌਰ ਨੇ ਅਕਾਲ ਤਖਤ ਸਕੱਤਰੇਤ ਵਿਖੇ ਸੌਂਪੀ ਰਿਪੋਰਟ

ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਸ਼੍ਰੋਮਣੀ ਅਕਾਲੀ ਦਲ ਭਰਤੀ ਸਬੰਧੀ ਗਠਿਤ 7 ਮੈਂਬਰੀ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਵਲੋਂ ਬੀਤੇ ਦਿਨ ਕਮੇਟੀ ਦੀ ਹੋਈ ਇਕੱਤਰਤਾ ਸਬੰਧੀ ਰਿਪੋਰਟ ਅੱਜ ਜਥੇਦਾਰ ਅਕਾਲ ਤਖਤ ਸਾਹਿਬ ਦੇ ਨਾਮ ਅਕਾਲ ਤਖਤ ਸਕੱਤਰੇਤ ਵਿਖੇ ਸੌਂਪੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੀਤੇ ਕੱਲ ਸਾਡੀ ਪੰਜ ਮੈਂਬਰਾਂ ਦੀ ਮੀਟਿੰਗ ਚੰਗੇ ਮਾਹੌਲ ਵਿਚ ਹੋਈ ਸੀ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਕੱਲ ਦੀ ਮੀਟਿੰਗ ਦੀ ਰਿਪੋਰਟ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪ ਦਿੱਤੀ ਹੈ ਅਤੇ ਅਗਲੀ ਮੀਟਿੰਗ ਗਿਆਨੀ ਰਘਬੀਰ ਸਿੰਘ ਜੀ ਦੇ ਨਿਰਦੇਸ਼ਾਂ 'ਤੇ ਹੋਵੇਗੀ।