JALANDHAR WEATHER

ਨਸ਼ੇ ਦਾ ਟੀਕਾ ਲਗਾਉਣ ਨਾਲ ਚਵਿੰਡਾ ਕਲਾਂ ਦੇ ਨੌਜਵਾਨ ਦੀ ਮੌਤ

ਚੋਗਾਵਾਂ/ਅੰਮ੍ਰਿਤਸਰ, 19 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਪੰਜਾਬ 'ਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ, ਤਾਜ਼ਾ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚਵਿੰਡਾ ਕਲਾਂ ਤੋਂ ਸਾਹਮਣੇ ਆਇਆ ਹੈ। ਜਿਥੇ ਇਕ 33 ਸਾਲਾ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਚਿੱਤਰ ਸਿੰਘ ਵਜੋਂ ਹੋਈ। ਇਸ ਸਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਸਾਬਕਾ ਸਰਪੰਚ ਤਰਸੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਪੰਜ ਸਾਲ ਪਹਿਲਾਂ ਉਹ ਨਸ਼ੇ ਦਾ ਆਦੀ ਹੋ ਗਿਆ ਸੀ। ਬੀਤੀ ਰਾਤ ਨਸ਼ੇ ਦਾ ਟੀਕਾ ਲਗਾਉਣ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਤੇ ਇਕ ਦੋ ਸਾਲ ਦੀ ਮਾਸੂਮ ਬੱਚੀ ਛੱਡ ਗਿਆ ਹੈ। ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ