ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮਨਜ਼ੂਰ ਨਾ ਕਰਨ ਦੀ ਕੀਤੀ ਅਪੀਲ

ਨਾਭਾ (ਪਟਿਆਲਾ), 19 ਫਰਵਰੀ (ਕਰਮਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਭੇਜੇ ਗਏ ਅਸਤੀਫੇ ਨੂੰ ਮਨਜ਼ੂਰ ਨਾ ਕੀਤਾ ਜਾਵੇ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਲਾਹਕਾਰ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀ ਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਕ ਇਮਾਨਦਾਰ ਨੇਕ ਸ਼ਖਸੀਅਤ ਅਤੇ ਨਰਮ ਸੁਭਾਅ ਦੇ ਮਾਲਕ ਹਨ ਅਤੇ ਉਨ੍ਹਾਂ ਦੇ ਕਾਰਜਕਾਰ ਦੌਰਾਨ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਵਿਵਾਦ ਸਾਹਮਣੇ ਨਹੀਂ ਆਇਆ ਅਤੇ ਇਸੇ ਕਰਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਉਨ੍ਹਾਂ ਦੇ ਹੱਕ ਵਿਚ ਡਟ ਕੇ ਖੜ੍ਹੇ ਹਨ ਅਤੇ ਉਹ ਵੀ ਐਡਵੋਕੇਟ ਧਾਮੀ ਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕਰ ਰਹੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮੇਸ਼ਾ ਆਪਣੇ ਹਿੱਤਾਂ ਨੂੰ ਤਿਆਗ ਕੇ ਸਿੱਖ ਕੌਮ ਅਤੇ ਪੰਥ ਨੂੰ ਅੱਗੇ ਰੱਖਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਿੱਖ ਪੰਥ ਦੀ ਬਹੁਤ ਲੋੜ ਹੈ।