JALANDHAR WEATHER

ਭਾਈ ਰਾਮ ਸਿੰਘ ਤੇ ਭਾਈ ਅਭਿਆਸੀ ਨੇ ਅੰਤ੍ਰਿੰਗ ਕਮੇਟੀ ਨੂੰ ਐਡਵੋਕੇਟ ਧਾਮੀ ਦਾ ਅਸਤੀਫਾ ਪ੍ਰਵਾਨ ਨਾ ਕਰਨ ਦੀ ਕੀਤੀ ਅਪੀਲ

ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਅੰਤ੍ਰਿੰਗ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਵਲੋਂ ਦਿੱਤਾ ਅਸਤੀਫ਼ਾ ਕਿਸੇ ਵੀ ਹਾਲਤ ’ਚ ਪ੍ਰਵਾਨ ਨਾ ਕੀਤਾ ਜਾਵੇ। ਭਾਈ ਰਾਮ ਸਿੰਘ ਤੇ ਭਾਈ ਅਭਿਆਸੀ ਨੇ ਕਿਹਾ ਕਿ ਐਡਵੋਕੇਟ ਧਾਮੀ ਨੇ ਨਾ ਕੇਵਲ ਸ਼੍ਰੋਮਣੀ ਕਮੇਟੀ ਦੇ ਕੰਮਕਾਰ ’ਚ ਸੁਧਾਰ ਲਿਆਂਦਾ ਬਲਕਿ ਧਰਮ ਦੇ ਪ੍ਰਚਾਰ ਤੇ ਪ੍ਰਸਾਰ ’ਚ ਵੀ ਅਹਿਮ ਯੋਗਦਾਨ ਪਾਇਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੜੇ ਲਿਖੇ ਇਮਾਨਦਾਰ, ਮਿਹਨਤੀ ਤੇ ਗੁਰਮੁੱਖ ਇਨਸਾਨ ਹਨ, ਜਿਨ੍ਹਾਂ ਦੇ ਤਜ਼ਰਬੇ ਦੀ ਸੰਸਥਾ ਨੂੰ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਬੀਤੇ ਦਿਨ ਐਡਵੋਕੇਟ ਧਾਮੀ ਨੂੰ ਮਿਲ ਕੇ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਬੇਨਤੀ ਕਰਕੇ ਆਏ ਹਨ। ਉਨ੍ਹਾਂ ਅੰਤ੍ਰਿੰਗ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਕੌਮੀ ਹਿੱਤਾਂ ਨੂੰ ਧਿਆਨ ਵਿਚ ਰਖਦਿਆਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ