ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸ਼ਾਮਿਲ 52 ਪੁਲਿਸ ਮੁਲਾਜ਼ਮ ਬਰਖਾਸਤ

ਚੰਡੀਗੜ੍ਹ, 19 ਫਰਵਰੀ-ਪੁਲਿਸ ਵਿਭਾਗ ਵਿਚ ਕਰੱਪਸ਼ਨ 'ਤੇ ਬਹੁਤ ਵੱਡੀ ਕਾਰਵਾਈ ਹੋਈ ਹੈ। ਭ੍ਰਿਸ਼ਟਾਚਾਰ ਵਿਚ ਸ਼ਾਮਿਲ 52 ਪੁਲਿਸ ਮੁਲਾਜ਼ਮ ਬਰਖਾਸਤ ਕੀਤੇ ਗਏ ਹਨ। ਦੋ ਦਿਨ ਪਹਿਲਾਂ ਮੁਕਤਸਰ ਦੇ ਡੀ.ਸੀ. ਨੂੰ ਪੱਤਰ ਲਿਖਿਆ ਗਿਆ ਸੀ। ਪੰਜਾਬ ਸਰਕਾਰ ਲਗਾਤਾਰ ਕਰੱਪਸ਼ਨ ਖਿਲਾਫ ਵੱਡੇ ਐਕਸ਼ਨ ਕਰ ਰਹੀ ਹੈ।