JALANDHAR WEATHER

'ਜੈਤੋ ਮੋਰਚੇ' ਦੇ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜੈਤੋ (ਫਰੀਦਕੋਟ), 19 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-‘ਜੈਤੋ ਮੋਰਚੇ’ ਦੇ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਨ ਸਥਾਨਕ ਗੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਤੋਂ ਆਰੰਭ ਹੋਇਆ। ਸਥਾਨਕ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਦੇ ਮੈਨੇਜਰ ਸੁਖਜੀਤ ਸਿੰਘ ਦੋਦਾ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਸ਼ੁਰੂ ਹੋਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿਚ ਸਜਾਇਆ ਗਿਆ। ਨਗਰ ਕੀਰਤਨ ਦੇ ਆਰੰਭ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕੀਤੀ ਗਈ। ਉਪਰੰਤ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਮੈਨੇਜਰ ਸੁਖਜੀਤ ਸਿੰਘ ਦੋਦਾ, ਸਾਬਕਾ ਸਰਪੰਚ ਹਰਚਰਨ ਸਿੰਘ ਬਾਠ ਕਰੀਰਵਾਲੀ ਅਤੇ ਜਸਵੰਤ ਸਿੰਘ ਰਾਮਗੜ੍ਹੀਆ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਵਿਚ ਕੀਰਤਨੀ ਜਥੇ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਹ ਨਗਰ ਕੀਰਤਨ ਜੈਤੋ ਪਿੰਡ ਦੀਆਂ ਪੱਤੀਆਂ, ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਅੰਗੀਠਾ ਸਾਹਿਬ (ਬਠਿੰਡਾ ਰੋਡ) ਜੈਤੋ ਵਿਖੇ ਸਮਾਪਤ ਹੋਇਆ। ਇਸ ਮੌਕੇ ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਚਰਨਜੀਤ ਸਿੰਘ ਬਰਾੜ ਕੋਠੇ ਮਾਹਲਾ ਸਿੰਘ ਵਾਲੇ ਆਦਿ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ