JALANDHAR WEATHER

ਲੁਧਿਆਣਾ ਦੀ ਕੇਂਦਰੀ ਜੇਲ੍ਹ ਰਾਜੀਵ ਰਾਜਾ ਨੂੰ ਮਿਲੇ ਮੰਤਰੀ ਰਵਨੀਤ ਸਿੰਘ ਬਿੱਟੂ, ਦਿੱਤਾ ਵੱਡਾ ਬਿਆਨ

ਲੁਧਿਆਣਾ 19 ਫਰਵਰੀ, (ਰੂਪੇਸ਼ ਕੁਮਾਰ)-ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਦੇ ਕੇਂਦਰੀ ਜੇਲ੍ਹ ਵਿਚ ਬੰਦ ਰਾਜੀਵ ਰਾਜਾ ਨੂੰ ਮਿਲਣ ਲਈ ਪਹੁੰਚੇ। ਜ਼ਿਕਰਯੋਗ ਹੈ ਕਿ ਰਾਜੀਵ ਰਾਜਾ ਨੂੰ ਬੀਤੇ ਦਿਨਾਂ ਵਿਚ ਲੁਧਿਆਣਾ ਪੁਲਿਸ ਨੇ ਫਿਰੌਤੀ ਮੰਗਣ ਦੇ ਇਕ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ ਤੇ ਇਸ ਸਮੇਂ ਉਹ ਲੁਧਿਆਣਾ ਕੇਂਦਰੀ ਜੇਲ੍ਹ ਵਿਚ ਨਿਆਇਕ ਹਿਰਾਸਤ ਹਨ। ਜੇਲ੍ਹ ਤੋਂ ਬਾਹਰ ਨਿਕਲਣ ਉਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੰਤਰੀ ਬਿੱਟੂ ਨੇ ਕਿਹਾ ਕਿ ਸਾਜ਼ਿਸ਼ ਅਧੀਨ ਪੁਲਿਸ ਵਲੋਂ ਉਨ੍ਹਾਂ ਦੇ ਸਮਰਥਕਾਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਗਿਆ। ਰਾਜੀਵ ਰਾਜਾ ਦਾ ਕੋਈ ਕਸੂਰ ਨਹੀਂ ਸੀ ਅਤੇ ਉਨ੍ਹਾਂ ਨੂੰ ਜਾਣ-ਬੁੱਝ ਕੇ ਕੇਸ 'ਚ ਫਸਾ ਦਿੱਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਦੇ ਇਕ ਹੋਰ ਬੰਦੇ ਨੂੰ ਵੀ ਝੂਠੇ ਕੇਸ ਵਿਚ ਫਸਾਇਆ ਗਿਆ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ