ਸੀ.ਐਮ. ਰੇਖਾ ਗੁਪਤਾ ਨੇ ਦਿੱਲੀ ਦੇ ਉਪ ਰਾਜਪਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 19 ਫਰਵਰੀ-ਭਾਜਪਾ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨਾਲ ਮੁਲਾਕਾਤ ਕੀਤੀ ਤੇ ਦਿੱਲੀ ਭਾਜਪਾ ਵਿਧਾਇਕ ਦਲ ਦੇ ਨੇਤਾ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਕੱਲ੍ਹ, 20 ਫਰਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।