
ਜਗਰਾਉਂ (ਲੁਧਿਆਣਾ), 21 ਫਰਵਰੀ (ਕੁਲਦੀਪ ਸਿੰਘ ਲੋਹਟ)-ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਜਸਪਾਲ ਕੌਰ (59) ਦਾ ਬੀਮਾਰੀ ਕਾਰਨ ਦਿਹਾਂਤ ਹੋ ਗਿਆ। ਜਸਪਾਲ ਕੌਰ ਪਿਛਲੇ 15 ਦਿਨਾਂ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਚ ਜ਼ੇਰੇ ਇਲਾਜ ਸਨ, ਜਿਥੇ ਉਨ੍ਹਾਂ ਸ਼ੁੱਕਰਵਾਰ ਆਖਰੀ ਸਾਹ ਲਿਆ ਅਤੇ ਉਨ੍ਹਾਂ ਦੀ ਨੂੰਹ ਪਰਮਜੀਤ ਕੌਰ ਦੇ ਅਮਰੀਕਾ ਤੋਂ ਆਉਣ ਉਪਰੰਤ 23 ਫਰਵਰੀ, ਦਿਨ ਐਤਵਾਰ ਨੂੰ ਰਾਏਕੋਟ ਦੇ ਸ਼ਿਵਪੁਰੀ ਮੰਦਿਰ ਤਲਾਬ ਵਾਲਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।