
ਚੰਡੀਗੜ੍ਹ, 22 ਫਰਵਰੀ (ਅਜਾਇਬ ਸਿੰਘ ਔਜਲਾ)- ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ਸੰਬੰਧੀ ਕਿਸਾਨਾਂ ਅਤੇ ਕੇਂਦਰ ਵਿਚਕਾਰ ਛੇਵੀਂ ਮੀਟਿੰਗ ਅੱਜ ਚੰਡੀਗੜ੍ਹ ਵਿਚ ਸ਼ਾਮ 6 ਵਜੇ ਹੋਵੇਗੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਹੋਰ ਅਧਿਕਾਰੀ ਵੀ ਮੀਟਿੰਗ ਵਿਚ ਸ਼ਾਮਿਲ ਹੋਣਗੇ। ਕਿਸਾਨਾਂ ਵਲੋਂ, 28 ਕਿਸਾਨ ਆਗੂ ਸਾਂਝੇ ਕਿਸਾਨ ਮੋਰਚੇ (ਗੈਰ-ਰਾਜਨੀਤਿਕ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਪਹੁੰਚਣਗੇ। ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਿਆਂਦਾ ਜਾਵੇਗਾ। ਡੱਲੇਵਾਲ 14 ਫਰਵਰੀ ਨੂੰ ਹੋਈ ਮੀਟਿੰਗ ਵਿਚ ਸ਼ਾਮਿਲ ਹੋਏ ਸਨ, ਫਿਰ ਉਨ੍ਹਾਂ ਕਿਹਾ ਸੀ ਕਿ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਸਕਾਰਾਤਮਕ ਰਹੀ।