JALANDHAR WEATHER
12 ਸਾਲ ਬਾਅਦ ਦਿੱਲੀ ’ਚ ਪੰਜਾਬੀ ਨੂੰ ਮਿਲਿਆ ਮਾਣ- ਮਨਜਿੰਦਰ ਸਿੰਘ ਸਿਰਸਾ

ਅੰਮ੍ਰਿਤਸਰ, 22 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)- ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਇਕ ਪ੍ਰੈਸ ਕਾਨਫ਼ਰੰਸ ਕੀਤੀ। ਇਸ ਮੌਕੇ ਬੋਲਦੇ ਹੋਏ ਉਨ੍ਹਾਂ ਆਮ ਆਦਮੀ ਪਾਰਟੀ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਆਪ ਨੇ ਹਮੇਸ਼ਾ ਪੰਜਾਬ ਦਾ ਹੱਕ ਖੋਹਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਨਾਲ 12 ਸਾਲ ਬਾਅਦ ਇਕ ਪੰਜਾਬੀ ਤੇ ਸਿੱਖ ਨੂੰ ਦਿੱਲੀ ਵਿਚ ਮਾਣ ਮਿਲਿਆ ਹੈ ਤੇ ਦਿੱਲੀ ਵਿਚ ‘ਆਪ’ ਨੇ ਕਦੇ ਵੀ ਕਿਸੇ ਸਿੱਖ ਨੂੰ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ‘ਆਪ’ ਨੇ ਪੰਜਾਬ ਦੀਆਂ ਸਾਰੀਆਂ ਰਾਜਸਭਾ ਸੀਟਾਂ ਖੋਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ’ਚ ਵੀ ਜਨਤਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਪਣੇ ਦਸ ਸਾਲ ਦੇ ਕਾਰਜਕਾਲ ਦੌਰਾਨ ਦਿੱਲੀ ਦਾ ਵਿਕਾਸ ਨਹੀਂ ਬਲਕਿ ਦਿੱਲੀ ਦਾ ਵਿਨਾਸ਼ ਕੀਤਾ ਹੈ। ਲੇਕਿਨ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦਿੱਲੀ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ