
ਸੂਰਤ , 22 ਫਰਵਰੀ - ਕੇਂਦਰੀ ਰੇਲਵੇ ਰਾਜ ਮੰਤਰੀ, ਰਵਨੀਤ ਸਿੰਘ ਬਿੱਟੂ ਨੇ ਅਹਿਮਦਾਬਾਦ ਵਿਚ ਅਹਿਮਦਾਬਾਦ ਹਾਈ-ਸਪੀਡ ਰੇਲ ਪ੍ਰੋਜੈਕਟ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪਹਿਲੀ ਵਾਰ ਇੱਥੇ ਆਇਆ ਹਾਂ । ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦ੍ਰਿਸ਼ਟੀਕੋਣ ਹੈ। ਉਨ੍ਹਾਂ ਦਾ ਵਿਚਾਰ ਬਹੁਤ ਵਧੀਆ ਹੈ ਅਤੇ ਉਨ੍ਹਾਂ ਨੇ ਜੋ ਦ੍ਰਿਸ਼ਟੀਕੋਣ ਬਣਾਇਆ ਹੈ ਉਹ ਬਹੁਤ ਵਧੀਆ ਹੈ । ਇਕ ਲੱਖ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ ।