
ਅਜਨਾਲਾ ( ਅੰਮ੍ਰਿਤਸਰ) , 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਨੇੜੇ ਸੱਕੀ ਨਾਲ ਦੇ ਪੁਲ ਤੋਂ ਹੇਠਾਂ ਡਿੱਗੇ ਨੌਜਵਾਨ ਨੂੰ ਭਾਰੀ ਮਿਹਨਤ ਤੋਂ ਬਾਅਦ ਬਾਹਰ ਕੱਢ ਲਿਆ ਗਿਆ ਹੈ, ਜਿਸ ਤੋਂ ਬਾਅਦ ਤੁਰੰਤ ਉਸ ਨੂੰ ਪੁਲਿਸ ਵਲੋਂ ਅਜਨਾਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਡਾਕਟਰਾਂ ਵਲੋਂ ਮ੍ਰਿਤਕ ਐਲਾਨ ਦਿੱਤਾ ਗਿਆ । ਮ੍ਰਿਤਕ ਦੀ ਪਹਿਚਾਣ ਬਲਜੀਤ ਸਿੰਘ ਵਾਸੀ ਪਿੰਡ ਮਾਝੀਮੀਆਂ ਵਜੋਂ ਹੋਈ ਹੈ।