
ਅਟਾਰੀ (ਅੰਮ੍ਰਿਤਸਰ), 23 ਫਰਵਰੀ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਬੀ.ਐਸ.ਐਫ. ਵਲੋਂ ਮੈਰਾਥਨ ਦੌੜ ਸ਼ੁਰੂ ਕਰਵਾਈ ਗਈ। ਦੌੜਾਕ ਵੱਡੀ ਗਿਣਤੀ ਵਿਚ ਮੈਰਾਥਨ ਦੌੜ ਵਿਚ ਹਿੱਸਾ ਲੈਣ ਪਹੁੰਚੇ। ਕੌਮਾਂਤਰੀ ਅਟਾਰੀ ਵਾਹਗਾ ਹਾਈਵੇ 'ਤੇ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਵਲੋਂ ਸਖ਼ਤ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਸਨ ਤਾਂ ਕਿ ਦੌੜਾਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮੈਰਾਥਨ ਦੌੜ ਵਿਚ ਹਿੱਸਾ ਲੈਣ ਵਾਲੇ ਦੜਾਕਾਂ ਦੀ ਸਹੂਲਤ ਲਈ ਐਂਬੂਲੈਂਸ ਦੀਆਂ ਗੱਡੀਆਂ ਅਤੇ ਪੀਣ ਵਾਲੇ ਸਾਫ਼ ਪਾਣੀ ਦਾ ਇੰਤਜ਼ਾਮ ਕੀਤਾ ਗਿਆ ਤਾਂ ਕਿ ਲੋੜ ਪੈਣ ਤੇ ਉਨ੍ਹਾਂ ਨੂੰ ਸਹੂਲਤ ਦਿੱਤੀ ਜਾਵੇ।