

ਅਜਨਾਲਾ (ਅੰਮ੍ਰਿਤਸਰ), 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋ) - ਬੀਤੀ ਦੇਰ ਸ਼ਾਮ ਅਜਨਾਲਾ ਨੇੜੇ ਗੰਨਿਆਂ ਨਾਲ ਭਰੀ ਟਰੈਕਟਰ ਟਰਾਲੀ ਸੱਕੀ ਨਾਲੇ ਦੇ ਪੁਲ ਤੋਂ ਹੇਠਾਂ ਡਿੱਗਣ ਕਾਰਨ ਇਕ ਗਰੀਬ ਮਜ਼ਦੂਰ ਦੀ ਮੌਤ ਹੋ ਗਈ ਸੀ। ਅੱਜ ਉਕਤ ਪੁਲ 'ਤੇ ਪਹੁੰਚੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਿੰਘ ਨੇ ਮੌਕੇ 'ਤੇ ਮੌਜੂਦ ਟਰੈਕਟਰ ਚਾਲਕ ਬਲਜੀਤ ਸਿੰਘ ਦੇ ਪਰਿਵਾਰ ਨਾਲ ਜਿੱਥੇ ਦੁੱਖ ਸਾਂਝਾ ਕੀਤਾ, ਉੱਥੇ ਹੀ ਬਲਜੀਤ ਸਿੰਘ ਦੇ ਪਰਿਵਾਰ ਦੀ ਮਾਲੀ ਮਦਦ ਦਾ ਵੀ ਐਲਾਨ ਕੀਤਾ। ਅਜੀਤ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਪੁਲ ਨੂੰ ਚੌੜਾ ਕੀਤਾ ਜਾਵੇਗਾ ਤੇ ਬਲਜੀਤ ਸਿੰਘ ਦੇ ਪਰਿਵਾਰ ਦੀ ਮਾਲੀ ਮਦਦ ਕਰਨ ਤੋਂ ਇਲਾਵਾ ਹਲਕਾ ਅਜਨਾਲਾ ਅੰਦਰ ਜਿਨ੍ਹਾਂ ਪੁਲਾਂ ਦੀ ਰੇਲਿੰਗ ਨਹੀਂ ਹੈ ਉੱਥੇ ਰੇਲਿੰਗ ਲਵਾਈ ਜਾਵੇਗੀ ਤਾਂ ਜੋ ਅੱਗੇ ਤੋਂ ਕੋਈ ਅਜਿਹਾ ਹਾਦਸਾ ਨਾ ਵਾਪਰੇ।