
ਤਲਵੰਡੀ ਸਾਬੋ, (ਬਠਿੰਡਾ), 23 ਫਰਵਰੀ (ਰਣਜੀਤ ਸਿੰਘ ਰਾਜੂ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਸਾਬਕਾ ਮੰਤਰੀ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਮੱਥਾ ਟੇਕਣ ਉਪਰੰਤ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਰਾਣਾ ਗੁਰਜੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਜਿਸ ਪਾਵਨ ਅਸਥਾਨ ’ਤੇ ਦਸ਼ਮੇਸ਼ ਪਿਤਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ, ਤਖ਼ਤ ਸਾਹਿਬ ਪੁੱਜ ਕੇ ਉਸ ਅਸਥਾਨ ਦੇ ਦਰਸ਼ਨ ਕਰਕੇ ਮਨ ਨੂੰ ਬੜਾ ਸਕੂਨ ਮਿਲਿਆ ਹੈ।