
ਕਟਾਰੀਆਂ, (ਨਵਾਂਸ਼ਹਿਰ), 23 ਫਰਵਰੀ (ਪ੍ਰੇਮੀ ਸੰਧਵਾਂ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਯਾਦ ’ਚ ਕਬੱਡੀ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਹੋਇਆ। ਖੇਡ ਮੇਲੇ ਦਾ ਉਦਘਾਟਨ ਖੇਡ ਪ੍ਰਮੋਟਰ ਨਿਰਮਲ ਸਿੰਘ ਸੰਧੂ, ਪ੍ਰਧਾਨ ਜਥੇ ਮੱਖਣ ਸਿੰਘ ਸੰਧੂ, ਸਾਬਕਾ ਪੁਲਿਸ ਇੰਸਪੈਕਟਰ ਇਕਬਾਲ ਸਿੰਘ, ਸਰਪੰਚ ਡਾ. ਜਗਨ ਨਾਥ ਹੀਰਾ ਤੇ ਠੇਕੇਦਾਰ ਸੁਰਜੀਤ ਸਿੰਘ ਸੰਧੂ ਆਦਿ ਸ਼ਖਸੀਅਤਾਂ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਖੇਡ ਮੇਲੇ ਦੇ ਉਦਘਾਟਨੀ ਮੈਚ ’ਚ ਸੰਧਵਾਂ ਨੇ ਵਿਰੋਧੀ ਟੀਮ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਪ੍ਰਬੰਧਕਾਂ ਨੇ ਦੱਸਿਆ ਕਿ 24 ਫਰਵਰੀ ਨੂੰ ਆਲ ਓਪਨ ਕਲੱਬਾਂ ਦੇ ਖੁੱਲ੍ਹੇ ਮੈਚ ਹੋਣਗੇ। ਇਸ ਮੌਕੇ ਅਮਰਿੰਦਰ ਸਿੰਘ ਸੰਧੂ,ਲੱਕੀ ਸੰਧੂ ਆਦਿ ਹਾਜ਼ਰ ਸਨ।