
ਨਵੀਂ ਦਿੱਲੀ, 27 ਫਰਵਰੀ- ਭੋਪਾਲ ਗੈਸ ਤ੍ਰਾਸਦੀ ’ਤੇ ਸੁਪਰੀਮ ਕੋਰਟ ਨੇ ਅੱਜ ਸਪੱਸ਼ਟ ਕੀਤਾ ਕਿ ਉਹ ਯੂਨੀਅਨ ਕਾਰਬਾਈਡ ਪਲਾਂਟ ਵਿਚ ਰਹਿੰਦ-ਖੂੰਹਦ ਦੇ ਨਿਪਟਾਰੇ ਦੇ ਮਾਮਲੇ ਵਿਚ ਦਖਲ ਨਹੀਂ ਦੇਵੇਗੀ, ਕਿਉਂਕਿ ਇਸ ਮਾਮਲੇ ਦੀ ਨਿਗਰਾਨੀ ਪਹਿਲਾਂ ਹੀ ਮੱਧ ਪ੍ਰਦੇਸ਼ ਹਾਈ ਕੋਰਟ ਦੁਆਰਾ ਕੀਤੀ ਜਾ ਰਹੀ ਹੈ। ਉਪਰੋਕਤ ਟਿੱਪਣੀ ਕਰਨ ਤੋਂ ਬਾਅਦ, ਜਸਟਿਸ ਬੀ.ਆਰ. ਗਵਈ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।