
ਚੰਡੀਗੜ੍ਹ, 27 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਅੱਜ ਹੋਵੇਗੀ। ਇਹ ਮੀਟਿੰਗ ਦੁਪਹਿਰ 2 ਵਜੇ ਕੀਤੀ ਜਾਵੇਗੀ ਤੇ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਮੀਟਿੰਗ ਵਿਚ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸਮੀਖਿਆ ਕਰਨ ਤੋਂ ਬਾਅਦ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।