
ਸੰਗਤ ਮੰਡੀ (ਬਠਿੰਡਾ), 27 ਫ਼ਰਵਰੀ (ਦੀਪਕ ਸ਼ਰਮਾ)-ਅੱਜ ਕੇਂਦਰੀ ਯੂਨੀਵਰਸਿਟੀ ਆਫ ਪੰਜਾਬ ਘੁੱਦਾ ਬਠਿੰਡਾ ਵਿਖੇ ਇਕ ਰਾਸ਼ਟਰ ਇਕ ਚੋਣ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਲੋਕ ਸਭਾ ਸੰਸਦ ਅਨੁਰਾਗ ਠਾਕੁਰ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲ ਵਿਸ਼ੇਸ਼ ਤੌਰ ਉਤੇ ਪਹੁੰਚੇ। ਰਾਸ਼ਟਰੀ ਗਾਣ ਨਾਲ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਵਿਚ ਬੋਲਦਿਆਂ ਲੋਕ ਸਭਾ ਸੰਸਦ ਅਨੁਰਾਗ ਠਾਕੁਰ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਇਕ ਰਾਸ਼ਟਰ ਇਕ ਚੋਣ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਇਹ ਕਾਨੂੰਨ ਪਾਸ ਹੋ ਜਾਂਦਾ ਹੈ ਤਾਂ ਇਸ ਨਾਲ ਜਿਥੇ ਦੇਸ਼ ਦੇ ਪੈਸੇ ਦੀ ਬਚਤ ਹੋਵੇਗੀ, ਉਥੇ ਜੋ ਅਧਿਕਾਰੀ ਚੋਣਾਂ ਕਰਵਾਉਂਦੇ ਹਨ, ਉਹ ਵੀ ਆਪਣੇ ਦਫਤਰਾਂ ਵਿਚ ਬੈਠ ਕੇ ਲੋਕਾਂ ਦੇ ਕੰਮ ਸਮੇਂ-ਸਿਰ ਕਰ ਸਕਣਗੇ ਅਤੇ ਦੇਸ਼ ਦੇ ਆਰਥਿਕ ਵਿਕਾਸ ਨੂੰ ਵੀ ਬੜਾਵਾ ਮਿਲੇਗਾ ਅਤੇ ਦੇਸ਼ ਵਿਚ ਭ੍ਰਿਸ਼ਟਾਚਾਰ ਉਤੇ ਰੋਕ ਲੱਗੇਗੀ।