

ਬਟਾਲਾ, 27 ਫਰਵਰੀ-ਬਟਾਲਾ ਪੁਲਿਸ ਨੇ ਜੈਂਤੀਪੁਰ ਅਤੇ ਰਾਇਮਲ ਵਿਚ ਗ੍ਰਨੇਡ ਧਮਾਕੇ ਦੇ ਮਾਮਲਿਆਂ ਨੂੰ ਸਫਲਤਾਪੂਰਵਕ ਟਰੇਸ ਕਰਕੇ ਹੱਲ ਕਰ ਲਿਆ ਹੈ, ਜਿਸ ਨਾਲ ਪੰਜਾਬ ਵਿਚ ਗ੍ਰਨੇਡ ਧਮਾਕੇ ਦੀਆਂ ਸਾਰੀਆਂ ਘਟਨਾਵਾਂ ਦਾ ਹੱਲ ਹੋ ਗਿਆ ਹੈ। ਇਸ ਕਾਰਵਾਈ ਦੇ ਨਤੀਜੇ ਵਜੋਂ ਮੁੱਖ ਦੋਸ਼ੀ ਮੋਹਿਤ ਅਤੇ ਵਿਸ਼ਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ। ਹਥਿਆਰਾਂ ਦੀ ਬਰਾਮਦਗੀ ਲਈ ਲਿਜਾਂਦੇ ਸਮੇਂ ਗ੍ਰਨੇਡ ਸੁੱਟਣ ਵਾਲੇ ਮੋਹਿਤ ਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਗੋਲੀਬਾਰੀ ਵਿਚ, ਉਹ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਸਿਵਲ ਹਸਪਤਾਲ, ਬਟਾਲਾ ਭੇਜ ਦਿੱਤਾ ਗਿਆ ਹੈ। ਪੰਜਾਬ ਪੁਲਿਸ ਨੇ ਇਹ ਜਾਣਕਾਰੀ ਦਿੱਤੀ।