
ਨਵੀਂ ਦਿੱਲੀ, 27 ਫਰਵਰੀ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਤੇ ਕੇਂਦਰਪਾੜਾ ਦੇ ਸੰਸਦ ਮੈਂਬਰ ਬੈਜਯੰਤ ਜੈ ਪਾਂਡਾ ਨਾਲ ਉਨ੍ਹਾਂ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ 'ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਬੈਜਯੰਤ ਜੈ ਪਾਂਡਾ ਵਲੋਂ ਦਿੱਲੀ ਦੇ ਭਾਜਪਾ ਚੋਣ ਇੰਚਾਰਜ ਵਜੋਂ ਦਿੱਤੇ ਗਏ ਸਮਰਥਨ ਅਤੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਚੋਣ ਜਿੱਤ 'ਤੇ ਵਧਾਈ ਦਿੱਤੀ ਅਤੇ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।