
ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦੁਗਰੀ ਇਲਾਕੇ ਵਿਚ ਜ਼ਿਆਦਾ ਨਸ਼ਾ ਕਰਨ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖਤ ਸਾਹਿਲ ਹੰਸ ਵਜੋਂ ਕੀਤੀ ਗਈ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਉਸ ਦੇ ਦੋਸਤ ਤਰੁਣ ਉਰਫ਼ ਮੋਟਾ ਨੂੰ ਹਿਰਾਸਤ ਵਿਚ ਲੈ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਦੀ ਪਤਨੀ ਜਸਸਿਮਰਨ ਕੌਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਗਈ ਹੈ, ਜਿਸ ਨੇ ਕਿ ਉਕਤ ਕਥਿਤ ਦੋਸ਼ੀ ਉੱਤੇ ਉਸਦੇ ਪਤੀ ਨੂੰ ਨਸ਼ਾ ਦੇਣ ਦਾ ਦੋਸ਼ ਲਗਾਇਆ ਸੀ।