
ਡੇਰਾ ਬਾਬਾ ਨਾਨਕ, (ਗੁਰਦਾਸਪੁਰ), 28 ਫਰਵਰੀ (ਹੀਰਾ ਸਿੰਘ ਮਾਂਗਟ)- ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵਲੋਂ ਡੇਰਾ ਬਾਬਾ ਨਾਨਕ ਦੇ ਵੱਖ ਬਜ਼ਾਰਾਂ ਵਿਚ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਬਲਬੀਰ ਸਿੰਘ ਪਨੂੰ, ਹਲਕਾ ਇੰਚਾਰਜ ਫਤਿਹਗੜ ਚੂੜੀਆਂ, ਸ਼ਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਸਨ।