JALANDHAR WEATHER
ਨਸ਼ਾ ਤਸਕਰ ਜਾਂ ਪੰਜਾਬ ਛੱਡ ਦੇਣ ਜਾਂ ਇਹ ਕਾਰੋਬਾਰ- ਅਮਨ ਅਰੋੜਾ

ਚੰਡੀਗੜ੍ਹ, 28 ਫਰਵਰੀ- ਨਸ਼ਿਆਂ ’ਤੇ ਵਾਰ ਤਹਿਤ ਮੁਹਿੰਮ ਸੰਬੰਧੀ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਪੰਜਾਬ ਸਰਕਾਰ ਵਲੋਂ ਸਿੱਧੀ ਚਿਤਾਵਨੀ ਦਿੱਤੀ ਗਈ ਹੈ ਕਿ ਜਾਂ ਤਾਂ ਉਹ ਇਹ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਰੰਗਲਾ ਪੰਜਾਬ ਬਣਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 30 ਹਜ਼ਾਰ ਤੋਂ ਜ਼ਿਆਦਾ ਨਸ਼ੇ ਦੇ ਕੇਸ ਦਰਜ ਕੀਤੇ ਗਏ ਹਨ ਤੇ ਨਸ਼ਾ ਤਸਕਰਾਂ ਦੀ 612 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਪਿਛਲੀਆਂ ਸਰਕਾਰਾਂ ਨੂੰ ਘੇਰਦੇ ਹੋਏ ਕਿਹਾ ਕਿ ਕਾਂਗਰਸ ਤੇ ਅਕਾਲੀ ਸਰਕਾਰ ਸਮੇਂ ਇਥੇ ਨਸ਼ੇ ਦੇ ਦਰਿਆ ਵਗਦੇ ਸਨ। ਉਨ੍ਹਾਂ ਕਿਹਾ ਕਿ 2007 ਤੋਂ ਮਾਝਾ ਮਾਲਵਾ ਬੈਲਟ ਵਿਚ ਨਸ਼ੇ ਦੀ ਸ਼ੁਰੂਆਤ ਹੋਈ। ਉਨ੍ਹਾਂ ਕਿਹਾ ਕਿ 3 ਸਾਲਾਂ ਵਿਚ 6500 ਤੋਂ ਜ਼ਿਆਦਾ ਨਸ਼ਾ ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ