
ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੂਬਾ ਸਰਕਾਰ ਵਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਬਿਨਾਂ ਐਨ.ਓ.ਸੀ. ਦੇ ਰਜਿਸਟਰੀਆਂ ਕਰਵਾਉਣ ਦੀ ਮਿਆਦ ਵਿਚ 31 ਅਗਸਤ ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਹ ਮਿਆਦ ਅੱਜ ਖਤਮ ਹੋ ਗਈ ਸੀ ਪਰ ਸੂਬਾ ਸਰਕਾਰ ਵਲੋਂ ਇਸ ਵਿਚ ਤੁਰੰਤ ਵਾਧਾ ਕਰਦਿਆਂ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ।