JALANDHAR WEATHER
ਐਡਵੋਕੇਟ ਕਰਨਵੀਰ ਵਸ਼ਿਸ਼ਟ ਬਾਰ ਐਸੋਸੀਏਸ਼ਨ ਸੁਨਾਮ ਦੇ ਮੁੜ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 28 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦਾ ਚੋਣ ਇਜਲਾਸ ਪ੍ਰਧਾਨ ਸੀਨੀ. ਐਡਵੋਕੇਟ ਕਰਨਵੀਰ ਵਸ਼ਿਸ਼ਟ ਦੀ ਅਗਵਾਈ ਵਿਚ ਸਥਾਨਕ ਕੋਰਟ ਕੰਪਲੈਕਸ ਦੇ ਬਾਰ ਰੂਮ ਵਿਖੇ ਹੋਇਆ, ਜਿਸ ਵਿਚ ਨਿਯੁਕਤ ਕੀਤੇ ਗਏ ਰਿਟਰਨਿੰਗ ਅਫ਼ਸਰ ਐਡਵੋਕੇਟ ਰਿਸ਼ੀ ਭਗਰੀਆ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸੰਦੀਪ ਬਾਂਸਲ ਦੀ ਦੇਖ-ਰੇਖ ਵਿਚ ਬਾਰ ਐਸੋਸੀਏਸ਼ਨ ਦੀ ਹੋਈ ਚੋਣ 'ਚ ਕੁਲ 128 ਵੋਟਾਂ 'ਚੋਂ 126 ਵੋਟਾਂ ਪੋਲ ਹੋਈਆਂ, ਜਿਸ ਵਿਚ ਪ੍ਰਧਾਨ ਦੇ ਆਹੁਦੇਦਾਰ ਲਈ ਚੋਣ ਲੜ ਰਹੇ ਐਡਵੋਕੇਟ ਕਰਨਵੀਰ ਵਸ਼ਿਸ਼ਟ ਨੂੰ 67 ਵੋਟਾਂ ਪਈਆਂ ਜਦੋਂਕਿ ਉਨ੍ਹਾਂ ਦੇ ਨਿਕਟ ਵਿਰੋਧੀ ਐਡਵੋਕੇਟ ਹਰਦੀਪ ਸਿੰਘ ਭਰੂਰ ਨੇ 59 ਵੋਟਾਂ ਹਾਸਲ ਕੀਤੀਆਂ। ਇਸ ਕਾਰਨ ਐਡਵੋਕੇਟ ਕਰਨਵੀਰ ਵਸ਼ਿਸ਼ਟ ਵਲੋਂ 8 ਵੋਟਾਂ ਵੱਧ ਲੈ ਕੇ ਜਿੱਤ ਹਾਸਲ ਕੀਤੀ ਗਈ। ਬਾਰ ਐਸੋਸੀਏਸ਼ਨ ਦੇ ਸਕੱਤਰ ਦੇ ਅਹੁਦੇ ਲਈ ਐਡਵੋਕੇਟ ਬਿਕਰਮਜੀਤ ਸਿੰਘ ਗੋਰਾਇਆ, ਮੀਤ ਪ੍ਰਧਾਨ ਐਡਵੋਕੇਟ ਕੁਲਵੀਰ ਕੌਰ ਮਾਨ, ਸੰਯੁਕਤ ਸਕੱਤਰ ਐਡਵੋਕੇਟ ਨਸ਼ਿੰਦਰ ਸਿੰਘ ਗਿੱਲ, ਖਜ਼ਾਨਚੀ ਐਡਵੋਕੇਟ ਵਰੁਣ ਬਾਂਸਲ ਬਿਨ੍ਹਾਂ ਮੁਕਾਬਲੇ ਚੁਣੇ ਗਏ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ