.avif)
ਮਾਨਸਾ, 28 ਫਰਵਰੀ-ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਅੱਜ ਮਾਨਸਾ ਦੀ ਅਦਾਲਤ ਵਿਚ ਮੂਸੇਵਾਲਾ ਦੇ ਪਿਤਾ ਦੀ ਗਵਾਹੀ ਦੀ ਤਰੀਕ ਸੀ ਪਰ ਬਾਰ ਐਸੋਸੀਏਸ਼ਨ ਦੀ ਚੋਣ ਹੋਣ ਕਾਰਨ ਮਾਣਯੋਗ ਅਦਾਲਤਾਂ ਵਲੋਂ ਅਗਲੀ ਤਰੀਕ 21 ਮਾਰਚ ਨੂੰ ਤੈਅ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਗਵਾਹੀ ਸੀ ਪਰ ਪੰਜਾਬ ਭਰ ਵਿਚ ਬਾਰ ਐਸੋਸੀਏਸ਼ਨ ਦੀ ਚੋਣ ਦੇ ਚਲਦਿਆਂ ਅੱਜ ਮਾਨਸਾ ਵਿਖੇ ਵੀ ਬਾਰ ਐਸੋਸੀਏਸ਼ਨ ਦੀ ਚੋਣ ਹੋ ਰਹੀ ਹੈ, ਜਿਸ ਕਾਰਨ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਾਣਯੋਗ ਅਦਾਲਤ ਵਲੋਂ 21 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋ ਕੇ ਗਵਾਹੀ ਦੇਣ ਲਈ ਆਦੇਸ਼ ਜਾਰੀ ਕੀਤੇ ਹਨ।