JALANDHAR WEATHER
ਪੰਜਾਬ ਦੇ ਸਮੁੱਚੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਵਲੋਂ ਸਮੂਹਿਕ ਰੂਪ 'ਚ ਛੁੱਟੀ 'ਤੇ ਜਾਣ ਦਾ ਐਲਾਨ

ਮਮਦੋਟ (ਫ਼ਿਰੋਜ਼ਪੁਰ), 28 ਫਰਵਰੀ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਦੇ ਸਮੁੱਚੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਲੋਂ ਅੱਜ ਸਮੂਹਿਕ ਰੂਪ ਵਿਚ ਛੁੱਟੀ 'ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਰੈਵੇਨਿਊ ਅਫਸਰ ਐਸੋਸੀਏਸ਼ਨ ਵਲੋਂ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਕਿ ਰਜਿਸਟਰੇਸ਼ਨ ਦਾ ਕੰਮ ਕਰਨ ਕਾਰਨ ਉਨ੍ਹਾਂ ਨੂੰ ਸਰਕਾਰ ਦੀ ਬੇਲੋੜੀ ਬਿਆਨਬਾਜ਼ੀ ਅਤੇ ਵਿਜੀਲੈਂਸ ਵਿਭਾਗ ਦੀ ਨਾਜਾਇਜ਼ ਕਾਰਵਾਈ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਦੇ ਕਈ ਸਾਥੀਆਂ ਉਤੇ ਵਿਜੀਲੈਂਸ ਵਿਭਾਗ ਵਲੋਂ ਨਾਜਾਇਜ਼ ਕਾਰਵਾਈ ਕੀਤੀ ਗਈ ਹੈ ਤੇ ਪਿਛਲੇ ਦਿਨੀਂ 10-12 ਰੈਵੇਨਿਊ ਅਫ਼ਸਰਾਂ ਨੂੰ ਗਲਤ ਰਿਵਰਟ ਕੀਤਾ ਗਿਆ ਹੈ। ਅਧਿਕਾਰੀਆਂ ਨੇ ਐਲਾਨ ਕੀਤਾ ਕਿ ਉਹ ਰਜਿਸਟਰੇਸ਼ਨ ਦਾ ਕੰਮ ਛੱਡਦੇ ਹਨ ਤੇ ਮਸਲਿਆਂ ਦੇ ਹੱਲ ਤੱਕ ਸਮੂਹਿਕ ਰੂਪ ਵਿਚ ਛੁੱਟੀ ਉਤੇ ਰਹਿਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ