
ਰਾਮ ਤੀਰਥ (ਅੰਮ੍ਰਿਤਸਰ), 28 ਫਰਵਰੀ (ਧਰਵਿੰਦਰ ਸਿੰਘ ਔਲਖ)-ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਵਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਕੀਤੇ ਗਏ ਇੰਚਾਰਜ ਭੁਪੇਸ਼ ਬਘੇਲ (ਸਾਬਕਾ ਮੁੱਖ ਮੰਤਰੀ ਛੱਤੀਸਗੜ) ਪਹਿਲੀ ਵਾਰ ਭਗਵਾਨ ਵਾਲਮੀਕਿ ਤੀਰਥ ਅਸਥਾਨ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਥੇ ਪਹੁੰਚਣ ਉਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਵਿਧਾਇਕ ਤਰਸੇਮ ਸਿੰਘ ਡੀ.ਸੀ., ਦਿਲਰਾਜ ਸਿੰਘ ਸਰਕਾਰੀਆ, ਪ੍ਰੋ. ਸ਼ੇਰ ਸਿੰਘ ਚੈਨਪੁਰ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਮੰਡੀ ਮਾਨਾਵਾਲਾ, ਪ੍ਰਗਟ ਸਿੰਘ ਭੁੱਲਰ ਆਦਿ ਕਾਂਗਰਸੀ ਆਗੂ ਹਾਜ਼ਰ ਸਨ।