
ਰਾਜਪੁਰਾ, 28 ਫਰਵਰੀ (ਰਣਜੀਤ ਸਿੰਘ)-ਅੱਜ ਇਥੇ ਬਾਰ ਐਸੋਸੀਏਸ਼ਨ ਦੀਆਂ ਵੋਟਾਂ ਪਈਆਂ ਜਿਨ੍ਹਾਂ ਵਿਚ ਸਿਮਰਤ ਪਾਲ ਸਿੰਘ ਪ੍ਰਧਾਨਗੀ ਦੀ ਚੋਣ ਜਿੱਤ ਗਏ ਹਨ। ਕੁੱਲ ਵੋਟਾਂ 285 ਪੋਲ ਹੋਈਆਂ ਜਿਨ੍ਹਾਂ ਵਿਚੋਂ ਸਿਮਰਤ ਪਾਲ 161 ਵੋਟਾਂ ਲੈ ਕੇ ਜੇਤੂ ਰਹੇ। ਬਾਰ ਦੇ ਸਮੂਹ ਵਕੀਲਾਂ ਨੇ ਇਨ੍ਹਾਂ ਨੂੰ ਫੁੱਲਾਂ ਦਾ ਹਾਰ ਪਾ ਕੇ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ।