
ਤਰਨਤਾਰਨ, 1 ਮਾਰਚ- ਅੱਜ ਤੜਕੇ ਜ਼ਿਲ੍ਹੇ ਦੇ ਖੇੜਾ ਪਿੰਡ ਵਿਚ ਗੈਂਗਸਟਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਤੋਂ ਬਾਅਦ ਪੁਲਿਸ ਨੇ 3 ਬਦਮਾਸ਼ਾਂ ਨੂੰ ਕਾਬੂ ਕਰ ਲਿਆ। ਜਾਣਕਾਰੀ ਅਨੁਸਾਰ ਤਿੰਨੋਂ ਬਦਮਾਸ਼ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਸਨ ਤੇ ਨਾਕੇ ’ਤੇ ਪੁਲਿਸ ਵਲੋਂ ਰੁਕਣ ਦਾ ਇਸ਼ਾਰਾ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਪੁਲਿਸ ’ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਪੁਲਿਸ ਨੇ ਵੀ ਫ਼ਾਇਰਿੰਗ ਕੀਤੀ, ਜਿਸ ਵਿਚ ਦੋ ਬਦਮਾਸ਼ ਜ਼ਖਮੀ ਹੋ ਗਏ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।