JALANDHAR WEATHER
ਹਿਮਾਚਲ ’ਚ ਬਰਫ਼ਬਾਰੀ ਤੇ ਗੜੇਮਾਰੀ ਦਾ ਅਲਰਟ ਜਾਰੀ

ਨਵੀਂ ਦਿੱਲੀ, 1 ਮਾਰਚ- ਉੱਤਰ ਭਾਰਤ ਦੇ ਪਹਾੜੀ ਇਲਾਕਿਆਂ ਵਿਚ ਮੀਂਹ ਅਤੇ ਬਰਫ਼ਬਾਰੀ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਸ ਦਾ ਕਾਰਨ ਪੱਛਮੀ ਗੜਬੜ ਅਤੇ ਅਰਬ ਸਾਗਰ ਤੋਂ ਉੱਤਰ-ਪੱਛਮੀ ਭਾਰਤ ਤੱਕ ਪਹੁੰਚ ਰਹੀ ਭਾਰੀ ਨਮੀ ਹੈ। ਇਸ ਦੇ ਪ੍ਰਭਾਵ ਕਾਰਨ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਵਿਚ ਗਰਜ, ਭਾਰੀ ਬਰਫ਼ਬਾਰੀ ਅਤੇ ਬਿਜਲੀ ਡਿੱਗਣ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ 120 ਮਿਲੀਮੀਟਰ ਤੱਕ ਮੀਂਹ ਪੈ ਸਕਦਾ ਹੈ। ਇਸ ਦਾ ਪ੍ਰਭਾਵ ਪੰਜਾਬ, ਹਰਿਆਣਾ, ਦਿੱਲੀ ਐਨ.ਸੀ.ਆਰ. ਅਤੇ ਪੱਛਮੀ ਉੱਤਰ ਪ੍ਰਦੇਸ਼ ਵਿਚ ਵੀ ਦਿਖਾਈ ਦੇਵੇਗਾ। ਇਨ੍ਹਾਂ ਇਲਾਕਿਆਂ ਵਿਚ ਸੰਘਣੇ ਬੱਦਲ ਰਹਿਣਗੇ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ ਜਾਰੀ ਕੀਤੀ ਤਾਜ਼ਾ ਜਾਣਕਾਰੀ ਅਨੁਸਾਰ, ਪੰਜਾਬ, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰਾਖੰਡ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿਚ ਤੂਫਾਨੀ ਹਵਾਵਾਂ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ