JALANDHAR WEATHER
ਤਰਨਤਾਰਨ ਐਨਕਾਊਂਟਰ: ਜਾਂਚ ਕਰ ਰਹੇ ਅਧਿਕਾਰੀਆਂ ਨੇ ਦੱਸਿਆ ਸਾਰਾ ਘਟਨਾਕ੍ਰਮ

ਤਰਨਤਾਰਨ, 1 ਮਾਰਚ- ਤਰਨਤਾਰਨ ਵਿਚ ਹੋਏ ਐਨਕਾਊਂਟਰ ਸੰਬੰਧੀ ਜਾਂਚ ਕਰ ਰਹੇ ਐਸ.ਪੀ. ਅਜੇ ਰਾਜ ਸਿੰਘ ਨੇ ਕਿਹਾ ਕਿ ਇਹ ਲੋਕ ਗੋਪੀ ਨੰਬਰਦਾਰ ਦੇ ਸੰਪਰਕ ਵਿਚ ਸਨ। ਉਹ ਪਿੰਡ ਖੇੜਾ ਆ ਰਹੇ ਸਨ। ਅੱਜ ਸਵੇਰੇ ਸਾਡੀ ਛਾਪਾਮਾਰ ਪਾਰਟੀ ਗਸ਼ਤ ਲਈ ਜਾ ਰਹੀ ਸੀ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਸ਼ੱਕੀ ਲੋਕ ਪਿੰਡ ਖੇੜਾ ਵਿਚ ਆ ਰਹੇ ਹਨ ਅਤੇ ਉਨ੍ਹਾਂ ਨੂੰ ਰੋਕਣਾ ਚਾਹੀਦਾ ਹੈ। ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਕ ਮੋਟਰਸਾਈਕਲ ’ਤੇ ਤਿੰਨ ਲੋਕ ਸਨ, ਅਰਸ਼ਦੀਪ ਸਿੰਘ, ਰੌਬਿਨਪ੍ਰੀਤ ਸਿੰਘ ਅਤੇ ਕਰਨਦੀਪ ਸਿੰਘ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਪੁਲਿਸ ਪਾਰਟੀ ’ਤੇ ਉਨ੍ਹਾਂ ਵਲੋਂ ਗੋਲੀਬਾਰੀ ਕੀਤੀ ਗਈ, ਤਾਂ ਪੁਲਿਸ ਪਾਰਟੀ ਨੇ ਸਵੈ-ਰੱਖਿਆ ਵਿਚ ਜਵਾਬੀ ਗੋਲੀਬਾਰੀ ਕੀਤੀ। ਇਸ ਲਈ, ਇਨ੍ਹਾਂ ਵਿਚੋਂ ਦੋ ਲੋਕ ਅਰਸ਼ਦੀਪ ਸਿੰਘ ਅਤੇ ਰੌਬਿਨਪ੍ਰੀਤ ਸਿੰਘ ਜ਼ਖਮੀ ਹੋ ਗਏ। ਅਰਸ਼ਦੀਪ ਸਿੰਘ ਪਹਿਲਾਂ ਹੀ ਇਕ ਕਤਲ ਦੇ ਮਾਮਲੇ ਵਿਚ ਲੋੜੀਂਦਾ ਹੈ। ਤੀਜੇ ਵਿਅਕਤੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਲੋਕ ਜਬਰੀ ਵਸੂਲੀ ਦੇ ਨਾਲ-ਨਾਲ ਐਨ.ਡੀ.ਪੀ.ਐਸ. ਮਾਮਲਿਆਂ ਵਿਚ ਵੀ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਰਿਮਾਂਡ ਲਿਆ ਜਾਵੇਗਾ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਅੱਜ ਕਿਸ ਯੋਜਨਾ ਨੂੰ ਅੰਜ਼ਾਮ ਦੇਣ ਜਾ ਰਹੇ ਸਨ। ਇਸ ਸੰਬੰਧੀ ਐਫ਼.ਆਈ.ਆਰ. ਤੁਰੰਤ ਦਰਜ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ