
ਚੰਡੀਗੜ੍ਹ, 1 ਮਾਰਚ- ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ’ਚ ਘੱਟ ਰਹੇ ਪਾਣੀ ਦੇ ਪੱਧਰ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ 150 ਜ਼ੋਨਾਂ ਵਿਚ ਪਾਣੀ ਦਾ ਪੱਧਰ ਘੱਟ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਪਾਣੀ ਬਚਾਉਣਾ ਹੈ ਤਾਂ ਝੋਨਾ ਘੱਟ ਕਰਨਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ’ਚ ਪਾਣੀ ਲਗਾਤਾਰ ਖ਼ਤਮ ਹੋ ਰਿਹਾ ਹੈ, ਪਰ ਰਿਚਾਰਜ ਨਹੀਂ ਹੋ ਰਿਹਾ।