
ਭੁਲੱਥ (ਕਪੂਰਥਲਾ), 1 ਮਾਰਚ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਬੋਪਾਰਾਏ 'ਚ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਗੁਰਦੁਆਰਾ ਬਾਬਾ ਹੁੰਦਾਲ ਜੀ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਨਗਰ ਨਿਵਾਸੀ ਪਿੰਡ ਬੋਪਾਰਾਏ ਦੀਆਂ ਸੰਗਤਾਂ ਵਲੋਂ ਸ਼ਹੀਦੀ ਸਮਾਗਮ ਕਰਵਾਇਆ ਗਿਆ । ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਉਪਰੰਤ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਜੀਵਨੀ ਜਾਣੂ ਕਰਵਾਇਆ । ਇਸ ਮੌਕੇ ਬਲਵੀਰ ਸਿੰਘ ਪਾਰਸ ਢਾਡੀ ਜਥਾ, ਭਾਈ ਦਿਲਪ੍ਰੀਤ ਸਿੰਘ ਜੀ ਬੋਪਾਰਾਏ ਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਵੱਲੋਂ ਆਪਣੀ ਹਾਜ਼ਰੀ ਲਗਵਾਉਂਦਿਆ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ ।