
ਚੋਗਾਵਾਂ, (ਅੰਮ੍ਰਿਤਸਰ), 1 ਮਾਰਚ (ਗੁਰਵਿੰਦਰ ਸਿੰਘ ਕਲਸੀ)- ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦੀ ਬੀ.ਓ.ਪੀ ਉਧਰ ਧਾਰੀਵਾਲ ਦੇ ਨੇੜਲੇ ਖੇਤਾਂ ਵਿਚੋਂ ਬੀ.ਐਸ.ਐਫ਼. ਦੇ ਜਵਾਨਾਂ ਵਲੋਂ ਡਰੋਨ ਅਤੇ ਹੈਰੋਇਨ ਬਰਾਮਦ ਕਰਨ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਬੀ.ਐਸ.ਐਫ਼. ਦੇ ਜਵਾਨਾਂ ਨੂੰ ਖੇਤਾਂ ਵਿਚ ਡਿੱਗਾ ਛੋਟਾ ਡਰੋਨ ਅਤੇ 370 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਹ ਖੇਪ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ਼ ਏਅਰ ਕਰਾਫਟ ਅਤੇ ਐਨ. ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।