
ਨਵੀਂ ਦਿੱਲੀ, 1 ਮਾਰਚ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਣੀਪੁਰ ਵਿਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਗ੍ਰਹਿ ਮੰਤਰਾਲੇ ਵਿਖੇ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮਣੀਪੁਰ ਦੇ ਰਾਜਪਾਲ ਅਜੈ ਕੁਮਾਰ ਭੱਲਾ ਅਤੇ ਹੋਰ ਇਸ ਮੀਟਿੰਗ ਵਿਚ ਸ਼ਾਮਿਲ ਹੋਏ। ਮੀਟਿੰਗ ਵਿਚ, ਗ੍ਰਹਿ ਮੰਤਰੀ ਨੇ ਨਿਰਦੇਸ਼ ਦਿੱਤੇ ਕਿ 8 ਮਾਰਚ, 2025 ਤੋਂ, ਮਣੀਪੁਰ ਦੇ ਸਾਰੇ ਰਸਤਿਆਂ ’ਤੇ ਜਨਤਾ ਦੀ ਸੁਤੰਤਰ ਆਵਾਜਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਰੁਕਾਵਟਾਂ ਪੈਦਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।