
ਗੁਰੂਹਰਸਹਾਏ (ਫਿਰੋਜ਼ਪੁਰ), 1 ਮਾਰਚ (ਹਰਚਰਨ ਸਿੰਘ ਸੰਧੂ)-ਫਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਪਿੰਡ ਲਾਲਚੀਆਂ ਅਤੇ ਗੁਦੜ ਢੰਡੀ ਵਿਚਕਾਰ ਟਰਾਲੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ ਇਕ ਔਰਤ ਅਤੇ ਇਕ ਨੌਜਵਾਨ ਲੜਕੇ ਦੀ ਮੌਤ ਹੋ ਗਈ। ਹਾਦਸੇ ਦੇ ਕਾਰਨਾਂ ਦਾ ਹਾਲੇ ਤੱਕ ਕੋਈ ਵੀ ਪਤਾ ਨਹੀਂ ਲੱਗ ਸਕਿਆ ਤੇ ਇਹ ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮ੍ਰਿਤਕ ਮਾਂ-ਪੁੱਤ ਹਨ। ਸੜਕ ਸੁਰੱਖਿਆ ਫੋਰਸ ਦੀਆਂ ਟੀਮਾਂ ਵੀ ਮੌਕੇ ਉਤੇ ਪੁੱਜ ਚੁੱਕੀਆਂ ਹਨ।