ਚੰਡੀਗੜ੍ਹ, 1 ਮਾਰਚ (ਅਜਾਇਬ ਔਜਲਾ)-ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਮੁੜ ਐਲਾਨ ਕੀਤਾ ਹੈ ਕਿ ਉਹ ਹਰ ਹਾਲਤ ਵਿਚ 5 ਮਾਰਚ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਉਣਗੇ। ਇਸ ਤੋਂ ਪਹਿਲਾਂ ਪ੍ਰਮੁੱਖ ਆਗੂਆਂ ਜਿਨ੍ਹਾਂ ਵਿਚ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਜੰਗਵੀਰ ਸਿੰਘ ਚੌਹਾਨ, ਰਾਮਿੰਦਰ ਸਿੰਘ ਪਟਿਆਲਾ, ਰੂਲਦੂ ਸਿੰਘ ਮਾਨਸਾ ਅਤੇ ਹੋਰ ਆਗੂ ਸ਼ਾਮਿਲ ਸਨ, ਵਲੋਂ ਇਕ ਲੰਬੀ ਮੀਟਿੰਗ ਵੀ ਕੀਤੀ ਗਈ ਜੋ ਚੰਡੀਗੜ੍ਹ ਵਿਖੇ 5 ਮਾਰਚ ਦੇ ਮੋਰਚੇ ਦੀ ਰੂਪ-ਰੇਖਾ ਉਲੀਕਣ ਵਾਸਤੇ ਰੱਖੀ ਗਈ ਸੀ। ਇਸੇ ਦੌਰਾਨ ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਵਲੋਂ ਸੰਯੁਕਤ ਕਿਸਾਨ ਮੋਰਚੇ ਨੂੰ 3 ਮਾਰਚ ਲਈ ਮੀਟਿੰਗ ਦਿੱਤੀ ਜਾ ਰਹੀ ਹੈ। ਇਸ ਸੰਬੰਧ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਸ ਦੀ ਸੂਚਨਾ ਨਹੀਂ ਮਿਲੀ ਕਿ ਮੁੱਖ ਮੰਤਰੀ ਵਲੋਂ ਕਿਸ ਮੋਰਚੇ ਨੂੰ ਮੀਟਿੰਗ ਦਿੱਤੀ ਗਈ ਹੈ।
ਜਲੰਧਰ : ਸ਼ਨੀਵਾਰ 18 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
5 ਮਾਰਚ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ - ਸੰਯੁਕਤ ਕਿਸਾਨ ਮੋਰਚਾ