JALANDHAR WEATHER
ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 11 ਮਾਮਲੇ ਕੀਤੇ ਦਰਜ

ਫ਼ਾਜ਼ਿਲਕਾ, 1 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ 11 ਮਾਮਲੇ ਦਰਜ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਮੁਹਿੰਮ ਤਹਿਤ 54 ਗ੍ਰਾਮ ਹੈਰੋਇਨ, 34100 ਰੁ. ਦੀ ਡਰੱਗ ਮਨੀ, 665 ਨਸ਼ੀਲੀਆਂ ਗੋਲੀਆਂ, 155 ਲੀਟਰ ਲਾਹਣ, ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ 11 ਪਿੰਡਾਂ, ਮੁਹੱਲਿਆਂ ਵਿਚ ਇਹ ਵਿਆਪਕ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ 129 ਸ਼ੱਕੀ ਵਿਅਕਤੀਆਂ ਜਾਂ ਥਾਵਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿਚੋਂ 8 ਨੂੰ ਡਿਟੇਨ ਕੀਤਾ ਗਿਆ ਅਤੇ 8 ਨੂੰ ਰਾਊਂਡਅੱਪ ਕੀਤਾ ਗਿਆ ਹੈ। ਇਸੇ ਤਰ੍ਹਾਂ ਕੁੱਲ 11 ਮੁਕਦਮੇ ਦਰਜ ਕੀਤੇ ਗਏ ਹਨ। ਫਾਜ਼ਿਲਕਾ ਸਬ-ਡਵੀਜ਼ਨ ਵਿਚ 4, ਜਲਾਲਾਬਾਦ ਅਤੇ ਅਬੋਹਰ ਸਬ-ਡਵੀਜ਼ਨ ਵਿਚ 3-3 ਅਤੇ ਅਬੋਹਰ ਦਿਹਾਤੀ ਸਬ-ਡਵੀਜ਼ਨ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਨੇ ਨਸ਼ੇ ਦੇ ਕੰਮ ਵਿਚ ਲੱਗੇ ਮਾੜੇ ਅਨਸਰਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਇਹ ਧੰਦਾ ਬੰਦ ਕਰ ਦੇਣ ਜਾਂ ਜੇਲ੍ਹ ਜਾਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਇਸ ਅਭਿਆਨ ਵਿਚ ਜੇਕਰ ਕਿਸੇ ਸਰਕਾਰੀ ਮੁਲਾਜ਼ਮ ਨੇ ਵੀ ਕੁਤਾਹੀ ਕੀਤੀ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ